ਖ਼ਬਰਾਂ
ਸਕੂਲ ਵਿੱਚ ਹੋਈ ਗੋਲੀਬਾਰੀ ਦੌਰਾਨ ਦੋ ਭਾਰਤੀ ਵਿਦਿਆਰਥਣਾਂ ਦੀ ਮੌਤ
Page Visitors: 2534
ਸਕੂਲ ਵਿੱਚ ਹੋਈ ਗੋਲੀਬਾਰੀ ਦੌਰਾਨ ਦੋ ਭਾਰਤੀ ਵਿਦਿਆਰਥਣਾਂ ਦੀ ਮੌਤ
Posted On 14 Feb 2016
ਐਰੀਜੋਨਾ, 14 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਐਰੀਜੋਨਾ ਸੂਬੇ ਦੇ ਸਕੂਲ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਭਾਰਤੀ ਮੂਲ ਦੀਆਂ ਦੋ ਵਿਦਿਆਰਥਣਾਂ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣਾਂ ਦੀ ਉਮਰ 15 ਸਾਲ ਸੀ ਅਤੇ ਇਹ 10 ਜਮਾਤ ਵਿੱਚ ਪੜ੍ਹਦੀਆਂ ਸਨ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕੋਲੋਂ ਬੰਦੂਕ ਵੀ ਬਰਾਮਦ ਕੀਤੀ ਹੈ।
ਅਮਰੀਕੀ ਮੀਡੀਆ ਦਾ ਇੱਕ ਹਿੱਸਾ ਇਸ ਨੂੰ ਆਤਮ ਹੱਤਿਆ ਦਾ ਮਾਮਲਾ ਸਮਝ ਰਿਹਾ ਹੈ ਕਿਉਂਕਿ ਵਿਦਿਆਰਥਣਾਂ ਨੂੰ ਇੱਕ- ਇੱਕ ਗੋਲੀ ਲੱਗੀ ਹੋਈ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ਿਲਹਾਲ ਪੁਲਿਸ ਨੇ ਸਕੂਲ ਨੂੰ ਬੰਦ ਕਰ ਦਿੱਤਾ ਹੈ। ਯਾਦ ਰਹੇ ਕਿ ਅਮਰੀਕੀ ਸਕੂਲਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਬੰਦ ਵੱਧ ਰਹੀਆਂ ਹਨ। ਬੰਦੂਕ ਕਾਨੂੰਨ ਵਿੱਚ ਤਬਦੀਲੀ ਕੀਤੇ ਜਾਣ ਦੀ ਰਾਸ਼ਟਰਪਤੀ ਓਬਾਮਾ ਵੱਲੋਂ ਲਗਾਤਾਰ ਵਕਾਲਤ ਕੀਤੀ ਜਾ ਰਹੀ ਹੈ ਪਰ ਇਸ ਵਿੱਚ ਉਨ੍ਹਾਂ ਨੂੰ ਅਜੇ ਤੱਕ ਕਾਮਯਾਬੀ ਨਹੀਂ ਮਿਲੀ।