ਖ਼ਬਰਾਂ
ਜਾਟ ਰਾਖਵਾਂਕਰਨ : ਸੋਨੀਪਤ ‘ਚ ਇੰਟਰਨੈੱਟ ਅਤੇ ਐਸ ਐਮ ਐਸ ਸੇਵਾਵਾਂ ਬੰਦ
Page Visitors: 2489
ਜਾਟ ਰਾਖਵਾਂਕਰਨ : ਸੋਨੀਪਤ ‘ਚ ਇੰਟਰਨੈੱਟ ਅਤੇ ਐਸ ਐਮ ਐਸ ਸੇਵਾਵਾਂ ਬੰਦ
Posted On 04 Jun 2016
ਸੋਨੀਪਤ, 4 ਜੂਨ (ਪੰਜਾਬ ਮੇਲ)- ਹਰਿਆਣਾ ਵਿਚ ਇਕ ਵਾਰ ਫਿਰ ਜਾਟ ਰਾਖਵਾਂਕਰਨ ਅੰਦੋਲਨ ਪੰਜ ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਦੇ ਮੱਦੇਨਜ਼ਰ ਰਾਜ ਵਿਚ ਨੀਮ ਫੌਜੀ ਬਲਾਂ ਦੀਆਂ 48 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉੱਧਰ ਸੋਨੀਪਤ ਵਿਚ ਬਲਕ ਵਿਚ ਇੰਟਰਵੈਨਟ ਅਤੇ ਐਸ ਐਮ ਐਸ ਸੇਵਾਵਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ। ਉੱਧਰ ਹਰਿਆਣਾ ਨੇ ਕੇਂਦਰ ਸਰਕਾਰ ਤੋਂ 15 ਹੋਰ ਕੰਪਨੀਆਂ ਮੰਗੀਆਂ ਗਈਆਂ ਹਨ। ਇੱਥੇ ਵਰਣਨਯੋਗ ਹੈ ਕਿ ਪਿਛਲੇ ਫਰਵਰੀ ਮਹੀਨੇ ਵਿਚ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ 28 ਵਿਅਕਤੀ ਮਾਰੇ ਗਏ ਸਨ, ਜਦੋਂਕਿ ਸੈਂਕੜੇ ਹੋਰ ਗੰਭੀਰ ਜ਼ਖਮੀ ਹੋ ਗਏ ਸਨ।