ਭਰਤੀ ਹੋਣ ਲਈ ਨੌਜਵਾਨ ਕਰ ਰਹੇ ਨਸ਼ੇ ਦੀ ਵਰਤੋ!
ਕੁਰਕਸ਼ੇਤਰ, 30 ਜੂਨ (ਪੰਜਾਬ ਮੇਲ)- ਹਰਿਆਣਾ ਪੁਲਿਸ ‘ਚ ਭਰਤੀ ਲਈ ਚੱਲ ਰਹੇ ਫਿਜ਼ੀਕਲ ਟੈਸਟ ‘ਚ ਹੋ ਰਹੀ ਹੈ ਨਸ਼ੇ ਦੀ ਵਰਤੋਂ। ਇਹ ਖਦਸ਼ਾ ਇਸ ਲਈ ਪ੍ਰਗਟਾਇਆ ਜਾ ਰਿਹਾ ਹੈ ਕਿਉਂਕਿ ਪੁਲਿਸ ਨੇ ਕਈ ਪਾਬੰਦੀਸ਼ੁਦਾ ਦਵਾਈਆਂ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਭਰਤੀ ਦੌਰਾਨ ਨੌਜਵਾਨਾਂ ਵੱਲੋਂ ਨਸ਼ੇ ਦੇ ਸੇਵਨ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਚਲਾਇਆ ਸੀ ਸਰਚ ਅਪ੍ਰੇਸ਼ਨ। ਫਿਲਾਹਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੁਰੂਕਸ਼ੇਤਰ ਪੁਲਿਸ ਮੁਤਾਬਕ ਮੀਡੀਆ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਭਰਤੀ ਲਈ ਫਿਜ਼ੀਕਲ ਟਰੈਲ ਲਏ ਜਾਣ ਵਾਲੀ ਏਰੀਆ ‘ਚ ਸਰਚ ਅਪ੍ਰੇਸ਼ਨ ਸ਼ੁਰੂ ਕੀਤਾ। ਇਸ ਦੌਰਾਨ ਪੁਲਿਸ ਨੇ ਕਈ ਪਾਬੰਦੀਸ਼ੁਦਾ ਦਵਾਈਆਂ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਜਿੰਨਾਂ ਦੀ ਵਰਤੋਂ ਨਸ਼ੇ ਲਈ ਕੀਤੀ ਜਾਂਦੀ ਹੈ। ਪੁਲਿਸ ਨੇ ਇਹਨਾਂ ਦੀ ਜਾਂਚ ਲਈ ਸਿਹਤ ਵਿਭਾਗ ਦੀ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ।
ਉੱਚ ਅਧਿਕਾਰੀਆਂ ਨੇ ਇਹਨਾਂ ਤੱਥਾਂ ਦੇ ਸਾਹਮਣੇ ਆਉਣ ਤੋਂ ਬਾਅਦ ਡਿਊਟੀ ਅਫਸਰਾਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਭਰਤੀ ਲਈ ਆਉਣ ਵਾਲੇ ਨੌਜਵਾਨਾਂ ਨੂੰ ਵੀ ਸਾਫ ਚੇਤਾਵਨੀ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਨਸ਼ੇ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਏਗਾ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।