ਸੁਖਬੀਰ ਬਾਦਲ ਨੇ ਪਰਗਟ ਤੇ ਬੋਲਾਰੀਆ ਨੂੰ ਪਾਰਟੀ ਤੋਂ ਮੁਅੱਤਲ ਕੀਤਾ
- By : ਬਾਬੂਸ਼ਾਹੀ ਬਿਊਰੋ
-
First Published : Tuesday, Jul 19, 2016
-
ਪ੍ਰਗਟ ਸਿੰਘ ,ਐਮ ਐਲ ਏ
ਚੰਡੀਗੜ੍ਹ, 19 ਜੁਲਾਈ, 2016 :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਾਮ ਪਾਰਟੀ ਦੇ ਦੋ ਵਿਧਾਇਕਾਂ ਪਰਗਟ ਸਿੰਘ ਤੇ ਇੰਦਰਬੀਰ ਸਿੰਘ ਬੋਲਾਰੀਆ ਨੂੰ ਪਾਰਟੀ ਤੋਂ ਮੁਅੱਤਲ ਕਰ ਕੇ ਸਪੱਸ਼ਟ ਸੰਕੇਤ ਦਿੱਤੇ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਦੋਵਾਂ ਆਗੂਆਂ ਦੀਆਂ ਪਿਛਲੇ ਕੁਝ ਸਮੇਂ ਤੋਂ ਨਿਰੰਤਰ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀਆਂ ਗਤੀਵਿਧੀਆਂ ਨੂੰ ਲਗਾਤਾਰ ਦੇਖਣ ਤੋਂ ਬਾਅਦ ਸੀਨੀਅਰ ਮੈਂਬਰਾਂ ਨੇ ਪਾਰਟੀ ਪ੍ਰਧਾਨ ਨੂੰ ਸਲਾਹ ਦਿੱਤੀ ਸੀ ਕਿ ਅਨੁਸ਼ਾਸਨਹੀਣਤਾ ਦੇ ਮਾਮਲਿਆਂ ਨੂੰ ਕਰੜੇ ਹੱਥੀ ਲਿਆ ਜਾਵੇ। ਡਾ.ਚੀਮਾ ਨੇ ਦੱਸਿਆ ਕਿ ਦੋਵਾਂ ਆਗੂਆਂ ਖਿਲਾਫ ਅਗਲੀ ਕਾਰਵਾਈ ਪਾਰਟੀ ਦੀ ਕੋਰ ਕਮੇਟੀ ਵੱਲੋਂ ਕੀਤੀ ਜਾਵੇਗੀ ਜਿਸ ਸਬੰਧੀ ਜਲਦੀ ਹੀ ਮੀਟਿੰਗ ਸੱਦੀ ਜਾਵੇਗੀ।