ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਵਿਅਕਤੀ ਵੱਲੋਂ ਬਾਦਲ ਦੇ ਘਰ ਸਾਹਮਣੇ ਖੁਦਕੁਸ਼ੀ ਦੀ ਕੋਸ਼ਿਸ਼
ਵਿਅਕਤੀ ਵੱਲੋਂ ਬਾਦਲ ਦੇ ਘਰ ਸਾਹਮਣੇ ਖੁਦਕੁਸ਼ੀ ਦੀ ਕੋਸ਼ਿਸ਼
Page Visitors: 2417

ਵਿਅਕਤੀ ਵੱਲੋਂ ਬਾਦਲ ਦੇ ਘਰ ਸਾਹਮਣੇ ਖੁਦਕੁਸ਼ੀ ਦੀ ਕੋਸ਼ਿਸ਼

Posted On 19 Aug 2016
download-113-580x395

ਚੰਡੀਗੜ੍ਹ, 19 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ਸਾਹਮਣੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਵਿਅਕਤੀ ਦਾ ਨਾਂ ਅਜੈਬ ਸਿੰਘ ਹੈ। ਇਹ ਮੁਹਾਲੀ ਨੇੜੇ ਪੈਂਦੇ ਕਸਬੇ ਬਨੂੜ ਦੇ ਬੱਸੀ ਬੰਦਾ ਦਾ ਰਹਿਣ ਵਾਲਾ ਹੈ। ਸ਼ੁੱਕਰਵਾਰ ਨੂੰ ਅਜੈਬ ਸਿੰਘ ਨੇ ਸੈਕਟਰ-3 ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਮੁਹਰੇ ਸਲਫਾਸ਼ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਸਲਫਾਸ ਦੀਆਂ ਗੋਲੀਆਂ ਖਾਣ ਤੋਂ ਬਾਅਦ ਉਹ ਉੱਥੇ ਹੀ ਡਿੱਗ ਪਿਆ। ਫਿਰ ਉਸ ਵਿਅਕਤੀ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਸੀ। ਇਸ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਅਜੈਬ ਸਿੰਘ ਦੀ ਹਾਲਤ ਹਾਲੇ ਵੀ ਗੰਭੀਰ ਹੈ ਪਰ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.