ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਸਾਬਕਾ ਫ਼ੌਜ ਮੁਖੀ ਜਨਰਲ ਵੀ.ਕੇ. ਸਿੰਘ ਦਾ ਖੁਲਾਸਾ
ਸਾਬਕਾ ਫ਼ੌਜ ਮੁਖੀ ਜਨਰਲ ਵੀ.ਕੇ. ਸਿੰਘ ਦਾ ਖੁਲਾਸਾ
Page Visitors: 2495

                   ਸਾਬਕਾ ਫ਼ੌਜ ਮੁਖੀ ਜਨਰਲ ਵੀ.ਕੇ. ਸਿੰਘ ਦਾ ਖੁਲਾਸਾ
 ਦਰਬਾਰ ਸਾਹਿਬ 'ਤੇ ਹਮਲਾ ਸਿਆਸੀ ਫੈਸਲਾ ਸੀ, ਫੌਜ ਨਹੀਂ ਸੀ ਚਾਹੁੰਦੀ ਹਮਲਾ ਕਰਨਾ
ਅੰਮ੍ਰਿਤਸਰ, 21 ਫਰਵਰੀ - ਭਾਰਤੀ ਥਲ ਸੈਨਾ ਦੇ ਸਾਬਕਾ ਫ਼ੌਜ ਮੁਖੀ ਜਨਰਲ ਵੀ.ਕੇ. ਸਿੰਘ ਨੇ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਸਾਕਾ ਨੀਲਾ ਤਾਰਾ ਨੂੰ ਇੱਕ ਸਿਆਸੀ ਫ਼ੈਸਲਾ ਦੱਸਦਿਆਂ ਕਿਹਾ, ਕਿ ਤਤਕਾਲੀ ਫੌਜ ਮੁਖੀ ਨੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਈ ਸੀ। ਭਾਰਤੀ ਫ਼ੌਜ ਦੇ ਮੁਖੀ ਸਾਬਕਾ ਜਨਰਲ ਵੀ.ਕੇ. ਸਿੰਘ ਨੇ ਜੂਨ 1984 ਵਿਚ ਦਰਬਾਰ ਸਾਹਿਬ ਵਿਖੇ ਭਾਰਤੀ ਫ਼ੌਜਾਂ ਵਲੋਂ ਕੀਤੀ ਚੜ੍ਹਾਈ ਬਾਰੇ ਕਿਹਾ ਹੈ, ਕਿ ਅਜਿਹੇ ਫ਼ੈਸਲੇ ਸਿਆਸੀ ਆਧਾਰ ’ਤੇ ਦੇਸ਼ ਦੀਆਂ ਸਰਕਾਰਾਂ ਵਲੋਂ ਕੀਤੇ ਜਾਂਦੇ ਹਨ।
ਅੱਜ ਇਥੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੀ.ਕੇ. ਸਿੰਘ ਨੇ ਕਿਹਾ ਕਿ ਸਰਕਾਰ ਦੇ ਫ਼ੈਸਲਿਆਂ ਨੂੰ ਮੰਨਣਾ ਫ਼ੌਜ ਦੀ ਮਜਬੂਰੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ’ਤੇ ਹਮਲਾ ਰਾਜਨੀਤਕ ਫ਼ੈਸਲਾ ਸੀ ਤੇ ਭਾਰਤੀ ਫ਼ੌਜ ਇਸ ਫ਼ੈਸਲੇ ਨੂੰ ਮੰਨਣ ਲਈ ਤਿਆਰ ਨਹੀਂ ਸੀ। ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਭਾਈ ਗੁਰਦਾਸ ਹਾਲ ਵਿੱਚ ਹੋਈ ਮੀਟਿੰਗ ਮਗਰੋਂ ਸਾਬਕਾ ਫ਼ੌਜੀ ਮੁਖੀ ਨੇ ਸਾਕਾ ਨੀਲਾ ਤਾਰਾ ਫ਼ੌਜੀ ਕਾਰਵਾਈ ਬਾਰੇ ਪੁੱਛੇ ਜਾਣ ’ਤੇ ਦੱਸਿਆ ਕਿ ਇਹ ਇੱਕ ਸਿਆਸੀ ਫ਼ੈਸਲਾ ਸੀ ਜਿਸ ਨਾਲ ਤਤਕਾਲੀ ਥਲ ਸੈਨਾ ਮੁਖੀ ਸਹਿਮਤ ਨਹੀਂ ਸਨ, ਪਰ ਉਨ੍ਹਾਂ ਨੂੰ ਮਜਬੂਰਨ ਇਹ ਫੈਸਲਾ ਮੰਨਣਾ ਪਿਆ।
ਜਨਰਲ ਵੀ.ਕੇ. ਸਿੰਘ ਭਾਵੇਂ ਉਸ ਵੇਲੇ ਭਾਰਤੀ ਫ਼ੌਜ ਵਿੱਚ ਮੇਜਰ ਦੇ ਅਹੁਦੇ ’ਤੇ ਤਾਇਨਾਤ ਸਨ, ਪਰ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਹੈ, ਕਿ ਤਤਕਾਲੀ ਫੌਜੀ ਮੁਖੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜੀ ਹਮਲਾ ਕਰਨ ਦੇ ਸਿਆਸੀ ਫੈਸਲੇ ਨਾਲ ਆਪਣੀ ਅਸਹਿਮਤੀ ਪ੍ਰਗਟਾਈ ਸੀ, ਲੇਕਿਨ ਉਹ ਨੌਕਰੀ ਦੌਰਾਨ ਇਸ ਹੁਕਮ ਦੀ ਪਾਲਣਾ ਕਰਨ ਲਈ ਮਜਬੂਰ ਸਨ। ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਦੇ ਸਿਧਾਂਤਾਂ ਅਨੁਸਾਰ ਫੌਜ ਆਪਣੇ ਦੇਸ਼ ਵਾਸੀਆਂ ਖ਼ਿਲਾਫ਼ ਅਜਿਹੀ ਕਾਰਵਾਈ ਨਹੀਂ ਕਰਦੀ, ਪਰ ਉਦੋਂ ਇਸ ਸਿਆਸੀ ਫੈਸਲੇ ਨੂੰ ਅਮਲ ਵਿੱਚ ਲਿਆਉਣ ਲਈ ਫੌਜ ’ਤੇ ਜ਼ੋਰ ਪਾਇਆ ਗਿਆ ਸੀ। ਦੱਸਣਯੋਗ ਹੈ ਕਿ ਇਸ ਫੈਸਲੇ ਖ਼ਿਲਾਫ਼ ਸਿੱਖ ਭਾਰਤੀ ਫੌਜੀਆਂ ਨੇ ਬਗਾਵਤ ਕਰਦਿਆਂ ਆਪਣੀਆਂ ਬੈਰਕਾਂ ਛੱਡ ਦਿੱਤੀਆਂ ਸਨ। ਇਹ ਫੌਜੀ ਹਮਲਾ ਸ੍ਰੀ ਹਰਿਮੰਦਰ ਸਾਹਿਬ ’ਚੋਂ ਖਾਲਿਸਤਾਨੀ ਸਮਰਥਕਾਂ ਨੂੰ ਬਾਹਰ ਕੱਢਣ ਲਈ ਕੀਤਾ ਗਿਆ ਸੀ ਜਿਸ ਵਿੱਚ ਸੈਂਕੜੇ ਲੋਕ ਮਾਰੇ ਗਏ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.