ਖ਼ਬਰਾਂ
ਐਸ.ਵਾਈ.ਐਲ. ਦੀ ਅਗਲੀ ਸੁਣਵਾਈ ਪੰਜਾਬ ਸਰਕਾਰ ਬਣਨ ਤੋਂ ਬਾਅਦ
Page Visitors: 2469
ਐਸ.ਵਾਈ.ਐਲ. ਦੀ ਅਗਲੀ ਸੁਣਵਾਈ ਪੰਜਾਬ ਸਰਕਾਰ ਬਣਨ ਤੋਂ ਬਾਅਦ
Posted On 02 Mar 2017
ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਦਰਮਿਆਨ ਵਿਵਾਦਤ ਐਸ.ਵਾਈ.ਐਲ. ਨਹਿਰ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਰਿਆਣਾ ਨੇ ਸੁਪਰੀਮ ਕੋਰਟ ‘ਚ ਕਿਹਾ ਕਿ ਅਦਾਲਤ ਦੇ ਹੁਕਮ ਤੋਂ ਬਾਅਦ ਵੀ ਪੰਜਾਬ ਨਹਿਰ ਦਾ ਨਿਰਮਾਣ ਨਹੀਂ ਹੋਣ ਦੇ ਰਿਹਾ। ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਲਈ ਪੰਜਾਬ ਵਿੱਚ ਬਣਨ ਵਾਲੀ ਨਵੀਂ ਸਰਕਾਰ ਹੀ ਇਸ ਮਾਮਲੇ ਨਾਲ ਨਜਿੱਠੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਵੱਲੋਂ ਸੁਪਰੀਮ ਕੋਰਟ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਸੀ ਕਿ ਇਸ ਕੇਸ ਦੀ ਸੁਣਵਾਈ ਅਗਲੀ ਸਰਕਾਰ ਬਣਨ ਤੋਂ ਬਾਅਦ ਕੀਤੀ ਜਾਵੇ। 11 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਇਸ ਤੋਂ ਬਾਅਦ ਅਗਲੀ ਬਣਨ ਵਾਲੀ ਸਰਕਾਰ ਲਈ ਐਸ.ਵਾਈ.ਐਲ. ਨਹਿਰ ਦੇ ਮਾਮਲੇ ਨੂੰ ਇਕ ਵੱਡੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ।