ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਖਾਂ ਦੇ ਉੱਘੇ ਡਾਕਟਰ ਦਲਜੀਤ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਖਾਂ ਦੇ ਉੱਘੇ ਡਾਕਟਰ ਦਲਜੀਤ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
Page Visitors: 2426

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਖਾਂ ਦੇ ਉੱਘੇ ਡਾਕਟਰ ਦਲਜੀਤ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

 

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਖਾਂ ਦੇ ਉੱਘੇ ਡਾਕਟਰ ਦਲਜੀਤ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
December 27
18:40 2017
ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਖਾਂ ਦੇ ਉੱਘੇ ਸਰਜਨ ਤੇ ਪਦਮ ਸ੍ਰੀ ਅਵਾਰਡ ਪ੍ਰਾਪਤ ਡਾਕਟਰ ਦਲਜੀਤ ਸਿੰਘ (82) ਦੀ ਮੌਤ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਨੇ ਅੱਜ ਸਵੇਰੇ ਅੰਮ੍ਰਿਤਸਰ ਵਿਖੇ ਆਪਣਾ ਆਖਰੀ ਸਾਹ ਲਿਆ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾਕਟਰ ਦਲਜੀਤ ਸਿੰਘ ਦੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ ਜੋ ਕਿ ਦੇਸ਼ ਵਿੱਚ ਅੱਖਾਂ ‘ਚ ਲੈਂਸ ਲਾਉਣ ਵਾਲੇ ਮੋਹਰੀ ਡਾਕਟਰ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾਕਟਰ ਦਲਜੀਤ ਸਿੰਘ ਅੱਖਾਂ ਦੇ ਇਕ ਉੱਘੇ ਡਾਕਟਰ ਹੋਣ ਤੋਂ ਇਲਾਵਾ ਮਿੱਠ ਬੋਲੜੇ, ਦਿਆਲੂ ਅਤੇ ਲੋਕ ਹਿਤੈਸ਼ੀ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾਕਟਰ ਦਲਜੀਤ ਸਿੰਘ ਦੀ ਮੌਤ ਨਾਲ ਡਾਕਟਰੀ ਖੇਤਰ ਵਿੱਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਬਹੁਤ ਮੁਸ਼ਕਲ ਹੈ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਇਹ ਵੱਡਾ ਨੁਕਸਾਨ ਸਹਿਣ ਕਰਨ ਵਾਸਤੇ ਬਲ ਬੱਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.