ਖ਼ਬਰਾਂ
ਸ਼ਿਲਾਂਗ ‘ਚ ਸਿੱਖਾਂ ਦੀ ਦੁਕਾਨ ‘ਤੇ ਪੈਟਰੋਲ ਬੰਬ ਨਾਲ ਹਮਲਾ
Page Visitors: 2443
ਸ਼ਿਲਾਂਗ ‘ਚ ਸਿੱਖਾਂ ਦੀ ਦੁਕਾਨ ‘ਤੇ ਪੈਟਰੋਲ ਬੰਬ ਨਾਲ ਹਮਲਾ
June 17
21:45 2018
ਜ਼ਿਕਰਯੋਗ ਹੈ ਕਿ ਮਾਹੌਲ ਤਣਾਅਪੂਰਨ ਹੋਣ ਕਾਰਨ ਮੇਘਾਲਿਆ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 16 ਜੂਨ ਤੋਂ ਲੈ ਕੇ ਬਾਅਦ ਦੁਪਹਿਰ 18 ਜੂਨ ਤਕ ਸ਼ਿਲਾਂਗ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਰਾਤ ਦਾ ਕਰਫਿਊ ਯਾਨੀ ਰਾਤ ਅੱਠ ਵਜੇ ਤੋਂ ਲੈ ਕੇ ਸਵੇਰ ਦੇ ਪੰਜ ਵਜੇ ਤਕ ਜਾਰੀ ਹੈ। ਸ਼ਾਸਨ ਨੇ ਇਹ ਕਦਮ ਬੀਤੇ ਦਿਨੀਂ ਸਿੱਖ ਨੌਜਵਾਨਾਂ ਨੂੰ ਫ਼ੋਨ ‘ਤੇ ਮਿਲੀਆਂ ਧਮਕੀਆਂ ਤੋਂ ਬਾਅਦ ਚੁੱਕਿਆ ਹੈ। ਬੀਤੀ ਮਈ ਦੌਰਾਨ ਸ਼ਿਲਾਂਗ ਵਿੱਚ ਸਥਾਨਕ ਖਾਸੀ ਭਾਈਚਾਰੇ ਦੇ ਲੋਕਾਂ ਤੇ ਸਿੱਖਾਂ ਦਰਮਿਆਨ ਟਕਰਾਅ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।