ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ!(ਭਾਗ 500)
ਗੁਰਬਾਣੀ ਦੀ ਸਰਲ ਵਿਆਖਿਆ!(ਭਾਗ 500)
Page Visitors: 11

ਗੁਰਬਾਣੀ ਦੀ ਸਰਲ ਵਿਆਖਿਆ!(ਭਾਗ 500)    
     ਗਉੜੀ ਪੂਰਬੀ ਮਹਲਾ 4
     ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿiਲਐ ਆਪੁ ਗਵਾਇਆ ॥
     ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥1
      ਗੁਰੂ ਤੋਂ ਬਿਨਾ ਅਸੀਂ ਜੀਵ ਅਹੰਕਾਰੀ ਹੋਏ ਰਹਿੰਦੇ ਹਾਂ, ਸਾਡੀ ਮੱਤ ਅਹੰਕਾਰ ਤੇ ਅਗਿਆਨਤਾ ਵਾਲੀ ਬਣੀ ਰਹਿੰਦੀ ਹੈ।
ਜਦੋਂ ਗੁਰੂ ਮਿਲ ਪਵੇ, ਤਦੋਂ ਆਪਾ-ਭਾਵ ਦੂਰ ਹੋ ਜਾਂਦਾ ਹੈ। ਗੁਰੂ ਦੀ ਮਿਹਰ ਨਾਲ ਜਦੋਂ ਹਉਮੈ ਦਾ ਰੋਗ ਦੂਰ ਹੁੰਦਾ ਹੈ, ਤਦੋਂ
ਆਤਮਕ ਆਨੰਦ ਮਿਲਦਾ ਹੈ। ਇਹ ਸਾਰੀ ਮਿਹਰ ਗੁਰੂ ਦੀ ਹੀ ਹੈ, ਗੁਰੂ ਦੀ ਹੈ ।1
     ਰਾਮ ਗੁਰ ਕੈ ਬਚਨਿ ਹਰਿ ਪਾਇਆ ॥1॥ ਰਹਾਉ ॥
      ਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਹੀ ਰਾਮ ਨਾਲ, ਹਰੀ ਨਾਲ ਮਿਲਾਪ ਹੁੰਦਾ ਹੈ ।1।ਰਹਾਉ।
     ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥
     ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿiਨ ਵਿਛੁੜਿਆ ਹਰਿ ਗਲਿ ਲਾਇਆ ॥2
      ਗੁਰੂ ਦੀ ਕਿਰਪਾ ਨਾਲ ਹੀ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦੀ ਪ੍ਰੀਤ ਪੈਦਾ ਹੁੰਦੀ ਹੈ, ਗੁਰੂ ਨੇ ਹੀ ਪਰਮਾਤਮਾ ਦੇ
ਮਿਲਾਪ ਦਾ ਰਸਤਾ ਦੱਸਿਆ ਹੈ। ਮੈਂ ਆਪਣੀ ਜਿੰਦ, ਆਪਣਾ ਸਰੀਰ, ਸਭ ਕੁਝ ਗੁਰੂ ਦੇ ਅੱਗੇ ਰੱਖ ਦਿੱਤਾ ਹੈ, ਕਿਉਂਕਿ ਗੁਰੂ ਨੇ
ਹੀ ਮੈਨੂੰ, ਵਿੱਛੁੜੇ ਹੋਏ ਨੂੰ ਪਰਮਾਤਮਾ ਦੇ ਗਲ ਨਾਲ ਲਾ ਦਿੱਤਾ ਹੈ ।2। 
     ਮੇਰੈ ਅੰਤਿਰ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੈ ਨਾਲਿ ਦਿਖਾਇਆ ॥
     ਸਹਜ ਅਨਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥3
      ਗੁਰੂ ਦੀ ਕਿਰਪਾ ਨਾਲ ਹੀ ਮੇਰੇ ਅੰਦਰ ਪਰਮਾਤਮਾ ਦਾ ਦਰਸ਼ਨ ਕਰਨ ਦੀ ਤਾਂਘ ਪੈਦਾ ਹੋਈ, ਗੁਰੂ ਨੇ ਹੀ ਮੈਨੂੰ, ਮੇਰੇ ਹਿਰਦੇ ਵਿਚ ਵੱਸਦਾ, ਮੇਰੇ ਨਾਲ ਵੱਸਦਾ ਪਰਮਾਤਮਾ ਵਿਖਾ ਦਿੱਤਾ। ਮੇਰੇ ਮਨ ਵਿਚ ਹੁਣ ਆਤਮਕ ਅਡੋਲਤਾ ਦਾ ਸੁਖ ਪੈਦਾ ਹੋ ਗਿਆ ਹੈ, ਇਸ ਦੇ ਇਵਜ਼ ਵਿਚ ਮੈਂ ਆਪਣਾ ਆਪ ਗੁਰੂ ਦੇ ਅੱਗੇ ਵੇਚ ਦਿੱਤਾ ਹੈ ।3। 
     ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥
     ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥4112563
      ਮੈਂ ਬਥੇਰੇ ਪਾਪ ਅਪਰਾਧ ਕਰਦਾ ਰਿਹਾ, ਕਈ ਭੈੜ ਕਰਦਾ ਰਿਹਾ ਤੇ ਲੁਕਾਂਦਾ ਰਿਹਾ, ਜਿਵੇਂ ਚੋਰ ਆਪਣੀ ਚੋਰੀ ਲੁਕਾਂਦੇ ਹਨ। ਪਰ ਹੁਣ, ਹੇ ਨਾਨਕ ਆਖ, ਹੇ ਹਰੀ, ਮੈਂ ਤੇਰੀ ਸਰਨ ਆਇਆ ਹਾਂ, ਜੇ ਤੇਰੀ ਮਿਹਰ ਹੋਵੇ ਤਾਂ ਮੇਰੀ ਇੱਜ਼ਤ ਰੱਖ, ਮੈਨੂੰ ਵਿਕਾਰਾਂ ਤੋਂ ਬਚਾਈ ਰੱਖ ।4112563
   ਚੰਦੀ ਅਮਰ ਜੀਤ ਸਿੰਘ  (ਚਲਦਾ)  

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.