ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਗੁਰਦੁਆਰਾ ਨਾਨਕ ਪਿਆਓ ਵਿਖੇ ਸੇਫ ਤੋੜ ਕੇ ਲਗਭਗ 40 ਹਜ਼ਾਰ ਰੁਪਏ ਦੀ ਹੋਈ ਚੋਰੀ
ਗੁਰਦੁਆਰਾ ਨਾਨਕ ਪਿਆਓ ਵਿਖੇ ਸੇਫ ਤੋੜ ਕੇ ਲਗਭਗ 40 ਹਜ਼ਾਰ ਰੁਪਏ ਦੀ ਹੋਈ ਚੋਰੀ
Page Visitors: 2549

ਗੁਰਦੁਆਰਾ ਨਾਨਕ ਪਿਆਓ ਵਿਖੇ ਸੇਫ ਤੋੜ ਕੇ ਲਗਭਗ 40 ਹਜ਼ਾਰ ਰੁਪਏ ਦੀ ਹੋਈ ਚੋਰੀ
ਨਵੀਂ ਦਿੱਲੀ : ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ, ਪ੍ਰਧਾਨ ਦਮਨਦੀਪ ਸਿੰਘ (19-12-2013)
ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਦਮਨਦੀਪ ਸਿੰਘ ਨੇ ਗੁਰਦੁਆਰਾ ਨਾਨਕ ਪਿਆਓ ਵਿਖੇ ਸੇਫ ਤੋੜ ਕੇ ਲਗਭਗ 40 ਹਜ਼ਾਰ ਰੁਪਏ ਦੀ ਕੀਤੀ ਗਈ ਚੋਰੀ ਤੇ ਹੈਰਾਨੀ ਪ੍ਰਗਟ ਕੀਤੀ ਹੈ। ਦਮਨਦੀਪ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਸ ਗੁਰਦੁਆਰੇ, ਨਾਨਕ ਪਿਆਓ ਵਿਚਲੀ ਸੇਫ ਤੋੜ ਕੇ ਚੋਰੀ ਕੀਤਾ ਜਾਣਾ ਹੈਰਾਨੀ ਹੀ ਨਹੀਂ ਸਗੋਂ ਸ਼ੰਕਾਵਾਂ ਵੀ ਪੈਦਾ ਕਰਦਾ ਹੈ ਜਿਥੇ ਇਕ ਤਾਂ ਸੰਗਤਾਂ ਦੀ ਲਗਾਤਾਰ ਆਵਾਜਾਈ ਬਣੀ ਰਹਿੰਦੀ ਹੈ ਅਤੇ ਦੂਸਰਾ ਗੁਰਦੁਆਰਾ ਕਮੇਟੀ ਦਾ ਸਟਾਫ ਵੀ ਹਰ ਸਮੇਂ ਮੌਜੂਦ ਹੁੰਦਾ ਹੈ। ਉਨ੍ਹਾਂ ਸ਼ੰਕਾ ਪ੍ਰਗਟ ਕੀਤੀ ਕਿ ਇਹ ਚੋਰੀ ਸਟਾਫ ਜਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿਮੇਂਦਾਰ ਅਮਲੇ ਅਤੇ ਮੈਂਬਰਾਂ ਦੀ ਮਿਲੀ ਭੁਗਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ। ਦਮਨਦੀਪ ਸਿੰਘ ਨੇ ਕਿਹਾ ਕਿ ਬਾਦਲਕਿਆਂ ਵਲੋਂ ਗੁਰਦੁਆਰਾ ਪ੍ਰਬੰਧ ਨੂੰ ਸੁਧਾਰਨ ਦੇ ਕੀਤੇ ਗਏ ਵਾਇਦਿਆਂ ਦੀ ਕਲਈ ਆਹਿਸਤਾ ਆਹਿਸਤਾ ਖੁਲਦੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਇਸ ਚੋਰੀ ਤੋਂ ਸਾਬਤ ਹੋ ਜਾਂਦਾ ਹੈ ਕਿ ਜਾਂ ਤਾਂ ਬਾਦਲਕਿਆਂ ਵਲੋਂ ਸੁਰਖਿਆ ਦਾ ਮਾਮਲੇ ਵਿੱਚ ਲਾਪ੍ਰਵਾਹੀ ਵਰਤੀ ਜਾ ਰਹੀ ਹੈ, ਜਾਂ ਫਿਰ ਇਹ ਸਭ ਕੁਝ ਉਨ੍ਹਾਂ ਦੀ ਮਿਲੀ ਭੁਗਤ ਨਾਲ ਹੀ ਹੋ ਰਿਹਾ ਹੈ।000

 
 
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.