ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਨੇਪਾਲ ਸਰਕਾਰ ਨੇ ਕੀਤਾ , ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ, 250 ਰੁਪਏ ਦਾ ਸਿੱਕਾ ਕੀਤਾ ਜਾਰੀ
ਨੇਪਾਲ ਸਰਕਾਰ ਨੇ ਕੀਤਾ , ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ, 250 ਰੁਪਏ ਦਾ ਸਿੱਕਾ ਕੀਤਾ ਜਾਰੀ
Page Visitors: 2575

ਨੇਪਾਲ ਸਰਕਾਰ ਨੇ ਕੀਤਾ , ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ, 250 ਰੁਪਏ ਦਾ ਸਿੱਕਾ ਕੀਤਾ ਜਾਰੀ
ਮਲੋਟ, 7 ਅਗਸਤ (ਪੰਜਾਬ ਮੇਲ)- ਸ੍ਰੀ ਗੁਰੂ ਗੰਰਥ ਸਾਹਿਬ ਜੀ ਦੇ ਸਤਿਕਾਰ ਵਜੋਂ ਜਿੱਥੇ ਅਮਰੀਕਾ ਵਿਚ ਬਣੀ ਧਾਰਮਿਕ ਗੰ੍ਰਥਾਂ ਦੀ ਲਾਇਬ੍ਰੇਰੀ ਵਿਚ ਉੱਚਾ ਦਰਜਾ ਦਿੱਤਾ ਗਿਆ ਹੈ | ਉਥੇ ਨਿਪਾਲ ਸਰਕਾਰ ਵੱਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਤਿਕਾਰ ਵਿਚ 250 ਰੁਪਏ ਦਾ ਸਿੱਕਾ ਜਾਰੀ ਕਰਕੇ ਸਿੱਖ ਭਾਈਚਾਰੇ ਵਿਚ ਆਪਣਾ ਅਹਿਮ ਸਥਾਨ ਬਣਾ ਲਿਆ ਹੈ | ਪਰ ਭਾਰਤ ਸਰਕਾਰ ਵੱਲੋਂ ਅਜਿਹਾ ਕੋਈ ਉਪਰਾਲਾ ਨਾ ਕਰਕੇ ਸਿੱਖ ਭਾਈਚਾਰੇ ਵੱਲੋਂ ਵਿਤਕਰੇ ਦੇ ਲਾਏ ਜਾਂਦੇ ਦੋਸ਼ਾਂ ਨੂੰ ਸਹੀ ਸਾਬਤ ਕੀਤਾ ਹੈ | ਸਾਰੇ ਸੰਸਾਰ ਵਿਚ ਸਿੱਖ ਭਾਈਚਾਰੇ ਨੂੰ ਮਿਲਦੇ ਮਾਨ ਸਨਮਾਨ ਕਾਰਨ ਸਿੱਖਾਂ ਦੀ ਇਕ ਅਲੱਗ ਪਹਿਚਾਣ ਬਣ ਗਈ ਹੈ | ਨਿਪਾਲ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸਿੱਕਾ ਸਿੱਖਾਂ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ | ਨਿਪਾਲ ਸਰਕਾਰ ਦੇ ਇਸ ਉਪਰਾਲੇ ਲਈ ਬੁੱਧੀਜੀਵੀ ਅਤੇ ਧਾਰਮਿਕ ਆਗੂਆਂ ਨੇ ਨਿਪਾਲ ਸਰਕਾਰ ਦਾ ਸਿੱਖ ਧਰਮ ਨੂੰ ਦਿੱਤੇ ਗਏ ਮਾਨ ਲੲਾੀ ਤਹਿ ਦਿਲੋਂ ਧੰਨਵਾਦ ਕੀਤਾ ਹੈ 

 
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.